ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ

ਰੂਪਨਗਰ, 12 ਮਈ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੈਣੀ ਦੇ ਗ੍ਰਹਿ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ ਯੂਥ ਆਗੂ ਗੱਜਣ ਸਿੰਘ ਭੱਟੀ, ਵਾਰਡ ਨੰਬਰ 2 ਤੋਂ ਸ੍ਰੀਮਤੀ ਸੁਨੀਤਾ ਕਾਲਾ, ਵਾਰਡ ਨੰਬਰ 3 ਤੋਂ ਮਨਜੀਤ ਸਿੰਘ ਤੰਬੜ, ਵਾਰਡ ਨੰਬਰ 4 ਤੋਂ ਗੁਰਵਿੰਦਰ ਸਿੰਘ ਬਾਵਾ, ਵਾਰਡ ਨੰਬਰ 5 ਤੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਵਾਰਡ ਨੰਬਰ 6 ਤੋਂ ਸ੍ਰੀਮਤੀ ਕੁਲਬੀਰ ਕੌਰ ਧਨੋਆ, ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ, ਵਾਰਡ ਨੰਬਰ 16 ਤੋਂ ਸ੍ਰੀਮਤੀ ਪਰਮਜੀਤ ਕੌਰ ਸੈਣੀ, ਵਾਰਡ ਨੰਬਰ 17 ਤੋਂ ਸਾਬਕਾ ਕੌਂਸਲਰ ਜਸਵਿੰਦਰ ਕੌਰ ਸ਼ੈਲੀ, ਵਾਰਡ ਨੰਬਰ 18 ਤੋਂ ਸ੍ਰੀਮਤੀ ਬਬਲੀ ਅਤੇ ਵਾਰਡ ਨੰਬਰ 19 ਤੋਂ ਨਰਿੰਦਰ ਸਿੰਘ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰੋਪੜ ਸ਼ਹਿਰ ਵਿੱਚ ਆਪਣੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਅਤੇ ਪਿਛਲੇ ਸਾਲਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਅਣਦੇਖੀ ਦੇ ਆਧਾਰ ‘ਤੇ ਲੋਕਾਂ ਕੋਲ ਵੋਟਾਂ ਮੰਗੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਵਿਜੀਲੈਂਸ ਵਿਭਾਗ ਵੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਜੁੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ।ਡਾ. ਚੀਮਾ ਨੇ ਕਿਹਾ ਕਿ ਲੁੱਟ-ਖੋਹ ਅਤੇ ਕਤਲ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ ਅਤੇ ਪਾਰਟੀ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਵੇਗੀ।
ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਬਾਵਾ ਸਿੰਘ, ਮਾਸਟਰ ਅਮਰੀਕ ਸਿੰਘ, ਤਰਨਜੀਤ ਸਿੰਘ ਤਰਨੀ, ਐਡਵੋਕੇਟ ਰਾਜੀਵ ਸ਼ਰਮਾ, ਮਨਪ੍ਰੀਤ ਸਿੰਘ ਗਿੱਲ, ਸੁਰਮੁੱਖ ਸਿੰਘ ਸੈਣੀ, ਰਣਜੀਤ ਸਿੰਘ ਸੈਣੀ, ਕੁਲਵਿੰਦਰ ਕੌਰ ਘਈ, ਕੁਲਵੰਤ ਸਿੰਘ ਸੈਣੀ, ਮੋਹਣ ਸਿੰਘ ਮੁਹੰਮਦੀਪੁਰ, ਐਡਵੋਕੇਟ ਹਰਜਿੰਦਰ ਪਾਲ ਸਿੰਘ, ਮੋਨੂੰ ਕੁਮਾਰ, ਆਰ.ਪੀ. ਸਿੰਘ ਸ਼ੈਲੀ, ਕਰਮਦੀਨ ਅਤੇ ਪਵਨਪ੍ਰੀਤ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।




