Welcome to APDA NEWS   Click to listen highlighted text! Welcome to APDA NEWS
ਸਥਾਨਕ ਖਬਰਪੰਜਾਬ

ਪੋਲ ਖੋਲ੍ਹ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ

ਪੋਲ ਖੋਲ੍ਹ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ

 

ਸ੍ਰੀ ਅਨੰਦਪੁਰ ਸਾਹਿਬ, 11 ਮਈ (ਅਸਲ ਪੰਜਾਬ ਦੀ ਆਵਾਜ਼ ਬਿਊਰੋ)
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿੱਚ “ਪੋਲ ਖੋਲ੍ਹ ਯਾਤਰਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਭਾਜਪਾ ਆਗੂਆਂ ਵੱਲੋਂ ਇਲਾਕਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।ਇਹ ਯਾਤਰਾ 11 ਮਈ 2026 ਨੂੰ ਸ਼ਾਮ ਕਰੀਬ 5 ਵਜੇ ਚੌਂਈ ਬਾਜ਼ਾਰ ਤੋਂ ਭਗਤ ਰਵਿਦਾਸ ਜੀ ਚੌਂਕ, ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਜਾਵੇਗੀ।

ਇਸ ਯਾਤਰਾ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਭਾਜਪਾ ਦੇ ਸਥਾਨਕ ਅਤੇ ਜ਼ਿਲ੍ਹਾ ਪੱਧਰੀ ਆਗੂ ਵੀ ਮੌਜੂਦ ਰਹਿਣਗੇ।

ਭਾਜਪਾ ਆਗੂਆਂ ਨੇ ਕਿਹਾ ਕਿ ਇਸ “ਪੋਲ ਖੋਲ੍ਹ ਯਾਤਰਾ” ਦਾ ਮਕਸਦ ਨਗਰ ਕੌਂਸਲ ਨਾਲ ਜੁੜੇ ਲੋਕ ਮੁੱਦਿਆਂ ਨੂੰ ਉਜਾਗਰ ਕਰਨਾ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!