ਚੋਣਾਂ ਦੇ ਐਲਾਨ ਮੌਕੇ ਅਸਲਾ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਉਣਾ – ਐਸਐਚਓ ਪਵਨ ਚੌਧਰੀ
ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ

ਚੋਣਾਂ ਦੇ ਐਲਾਨ ਮੌਕੇ ਅਸਲਾ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਉਣਾ – ਐਸਐਚਓ ਪਵਨ ਚੌਧਰੀ

ਰੂਪਨਗਰ, 11 ਮਈ (ਅਸਲ ਪੰਜਾਬ ਦੀ ਆਵਾਜ਼ ਬਿਊਰੋ) ਚੋਣਾਂ ਦੇ ਐਲਾਨ ਮੌਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਅਸਲਾ ਰੱਖਣ ਵਾਲੇ ਨਾਗਰਿਕਾਂ ਲਈ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
ਥਾਣਾ ਸਦਰ ਰੂਪਨਗਰ ਦੇ ਐਸਐਚਓ ਪਵਨ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣਾ ਅਸਲਾ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਹਦਾਇਤ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜਾਰੀ ਕੀਤੀ ਗਈ ਹੈ।ਚੋਣਾਂ ਦੇ ਸਮਾਪਤ ਹੋਣ ਤੋਂ ਬਾਅਦ ਅਸਲਾ ਮੁੜ ਵਾਪਸ ਕਰ ਦਿੱਤਾ ਜਾਵੇਗਾ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਐਸਐਚਓ ਪਵਨ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣਾ ਅਸਲਾ ਨਜ਼ਦੀਕੀ ਪੁਲਿਸ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੁੱਕਿਆ ਗਿਆ ਹੈ।
ਐਸਐਚਓ ਪਵਨ ਚੌਧਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਜਮ੍ਹਾਂ ਕਰਵਾਇਆ ਗਿਆ ਅਸਲਾ ਨਿਯਮਾਂ ਅਨੁਸਾਰ ਵਾਪਸ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾਵੇ।