Welcome to APDA NEWS   Click to listen highlighted text! Welcome to APDA NEWS
ਸਥਾਨਕ ਖਬਰ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ

ਨੂਰਪੁਰ ਬੇਦੀ ਬਲਾਕ ਦੇ ਦੋ ਸਕੂਲਾਂ ਦੀਆਂ 32 ਵੈਨਾਂ ਦੀ ਜਾਂਚ, ਖਾਮੀਆਂ ਦੂਰ ਕਰਨ ਲਈ 15 ਦਿਨਾਂ ਦਾ ਸਮਾਂ
ਰੂਪਨਗਰ, 15 ਮਈ () ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਇਸ ਮੌਕੇ ਨੂਰਪੁਰ ਬੇਦੀ ਬਲਾਕ ਅਧੀਨ ਸੇਂਟ ਮੇਰੀ ਪਬਲਿਕ ਸਕੂਲ ਅਤੇ ਬ੍ਰਿਟਿਸ਼ ਕੋਲੰਬੀਆ ਸਕੂਲ ਦੀਆਂ ਕੁੱਲ 32 ਸਕੂਲੀ ਵੈਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਵਿੱਚ ਸੁਰੱਖਿਆ ਸੰਬੰਧੀ ਲਾਜ਼ਮੀ ਪ੍ਰਬੰਧਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਅਤੇ ਵੈਨਾਂ ਵਿੱਚ ਪਾਈਆਂ ਗਈਆਂ ਖਾਮੀਆਂ ਨੂੰ 15 ਦਿਨਾਂ ਅੰਦਰ ਦੂਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੇ ਨਿਯਮਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਹਰ ਸਕੂਲੀ ਵੈਨ ਅਤੇ ਬੱਸ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਢੁਕਵੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ’ਤੇ ਖ਼ਤਰੇ ਵਿੱਚ ਨਹੀਂ ਪੈਣ ਦਿੱਤਾ ਜਾਵੇਗਾ।
ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ’ਤੇ ਆਪਣੇ ਸਕੂਲੀ ਵਾਹਨਾਂ ਦੀ ਖੁਦ ਜਾਂਚ ਕਰਨ ਅਤੇ ਸਾਰੇ ਸੁਰੱਖਿਆ ਮਾਪਦੰਡਾਂ ਨੂੰ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਰਨਵੀਰ ਸਿੰਘ, ਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਅਨਿਲ ਜੋਸ਼ੀ ਅਤੇ ਸਿਹਤ ਵਿਭਾਗ ਤੋਂ ਅਮਨਦੀਪ ਸਿੰਘ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!